ਇਟਲੀ 'ਚ ਮਰਨ ਵਾਲਿਆਂ ਦੀ ਗਿਣਤੀ 2158
ਇਟਲੀ 'ਚ ਮਰਨ ਵਾਲਿਆਂ ਦੀ ਗਿਣਤੀ 2158
27980 ਲੋਕ ਪੀੜਤ

ਮਿਲਾਨ (ਇਟਲੀ), 16 ਮਾਰਚ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਵਿਚ ਕੋਰੋਨਾ ਵਾਇਰਸ ਨਾਲ ਪਿਛਲੇ 2 ਦਿਨਾਂ ਵਿਚ 700 ਤੋਂ ਵੱਧ ਲੋਕਾਂ ਦੀ ਮੌਤ ਦੀ ਖਬਰ ਨੇ ਲੋਕਾਂ ਨੂੰ ਕੰਬਾ ਕੇ ਰੱਖ ਦਿੱਤਾ ਹੈ, ਜੋ ਹੁਣ ਤੱਕ ਮਰਨ ਵਾਲਿਆਂ ਦੀ ਸਭ ਤੋਂ ਵੱਡੀ ਗਿਣਤੀ ਹੈ। ਇਟਲੀ ਵਿਚ ਪ੍ਰਸ਼ਾਸਨ ਨੇ ਲੋਕਾਂ ਦੇ ਯਾਤਰਾ ਕਰਨ ਸਮੇਤ ਕਈ ਪਾਬੰਦੀਆਂ ਲਗਾਈਆਂ ਹਨ। ਸਨਿਚਰਵਾਰ ਨੂੰ ਪ੍ਰਸ਼ਾਸਨ ਨੇ ਲੋਕਾਂ ਦੇ ਪਾਰਕ ਵਿਚ ਘੁੰਮਣ 'ਤੇ ਵੀ ਰੋਕ ਲਾ ਦਿੱਤੀ ਹੈ । ਇਸ ਤੋਂ ਪਹਿਲਾਂ ਸਰਕਾਰ ਨੇ ਲੋਕਾਂ ਨੂੰ ਪਾਰਕ ਵਿਚ ਇਕ ਮੀਟਰ ਦੀ ਦੂਰੀ ਬਣਾ ਕੇ ਟਹਿਲਣ ਅਤੇ ਸਾਈਕਲ ਚਲਾਉਣ ਦੀ ਇਜਾਜ਼ਤ ਦਿੱਤੀ ਸੀ, ਪਰ ਪ੍ਰਸ਼ਾਸਨ ਨੇ ਪਾਇਆ ਕਿ ਕਈ ਲੋਕ ਨਿਯਮ ਦਾ ਪਾਲਣ ਨਹੀਂ ਕਰ ਰਹੇ, ਜਿਨ੍ਹਾਂ ਨੂੰ ਭਾਰੀ ਜ਼ੁਰਮਾਨੇ ਵੀ ਕੀਤੇ ਗਏ। ਚੀਨ ਤੋਂ ਬਾਅਦ ਇਟਲੀ ਕੋਰੋਨਾ ਵਾਇਰਸ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਹੈ, ਜਿਥੇ 2158 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 27980 ਤੋਂ ਜ਼ਿਆਦਾ ਲੋਕ ਇਸ ਤੋਂ ਪ੍ਰਭਾਵਿਤ ਹਨ।
Comments