Skip to main content

ਪ੍ਰਧਾਨ ਮੰਤਰੀ ਦੀ ਪ੍ਰੇਮਿਕਾ ਹੋਈ ਗਰਭਵਤੀ, ਹੁਣ ਕਰਨਗੇ ਤੀਜਾ ਵਿਆਹ


Boris Johnson to marry his pregnant girlfriend

ਨਵੀਂ ਦਿੱਲੀ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਐਲਾਨ ਕੀਤਾ ਹੈ ਕਿ ਉਹ ਆਪਣੀ ਪ੍ਰੇਮਿਕਾ ਕੈਰੀ ਸਾਇਮੰਡਜ਼ ਨਾਲ ਵਿਆਹ ਕਰਾਉਣਗੇ। ਇਹ ਉਨ੍ਹਾਂ ਦਾ ਤੀਜਾ ਵਿਆਹ ਹੈ। ਪ੍ਰਧਾਨ ਮੰਤਰੀ ਜੌਨਸਨ ਦੀ ਪ੍ਰੇਮਿਕਾ ਹਾਲ ਹੀ ਵਿੱਚ ਗਰਭਵਤੀ ਹੋ ਗਈ ਸੀ। ਇਹ ਮੰਨਿਆ ਜਾਂਦਾ ਹੈ ਕਿ ਇਸ ਸਾਲ ਉਹ ਗਰਮੀ ਦੇ ਮੌਸਮ ਵਿੱਚ ਪਿਤਾ ਬਣ ਸਕਦੇ ਹਨ। ਜੌਨਸਨ ਬ੍ਰਿਟੇਨ ਦੇ ਪਹਿਲਾ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਪ੍ਰਧਾਨ ਮੰਤਰੀ ਦੀ ਕੁਰਸੀ ਦੀ ਰਹਿੰਦੇ ਹੋਏ ਤਲਾਕ ਲੈ ਲਿਆ ਤੇ ਫਿਰ ਕਾਰਜਕਾਲ ਸਮੇਂ ਹੀ ਵਿਆਹ ਕੀਤਾ l


ਸਾਇਮੰਡਸ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਰਾਹੀਂ ਜੌਨਸਨ ਨਾਲ ਆਪਣੀ ਫੋਟੋ ਸਾਂਝੀ ਕਰਦਿਆਂ ਮੰਗਣੀ ਦਾ ਐਲਾਨ ਕੀਤਾ। ਉਨ੍ਹਾਂ ਲਿਖਿਆ, "ਤੁਹਾਡੇ ਵਿੱਚੋਂ ਬਹੁਤਿਆਂ ਨੂੰ ਪਹਿਲਾਂ ਹੀ ਪਤਾ ਹੋਵੇਗਾ, ਦੱਸ ਦੇਈਏ ਕਿ ਅਸੀਂ ਪਿਛਲੇ ਸਾਲ ਦੇ ਅੰਤ ਵਿੱਚ ਮੰਗਣੀ ਕਰ ਲਈ ਹੈ। ਹੁਣ ਅਸੀਂ ਗਰਮੀ ਦੀ ਸ਼ੁਰੂਆਤ ਵਿੱਚ ਇੱਕ ਬੱਚੇ ਦੀ ਉਮੀਦ ਕਰ ਰਹੇ ਹਾਂ।"

55 ਸਾਲਾ ਜੌਨਸਨ ਦਾ ਦੋ ਵਾਰ ਤਲਾਕ ਹੋ ਚੁੱਕਾ ਹੈ। ਸਾਲ 2018 ਵਿੱਚ, ਉਨ੍ਹਾਂ ਆਪਣਾ 26 ਸਾਲਾ ਵਿਆਹ ਟੁੱਟਣ ਦਾ ਐਲਾਨ ਕੀਤਾ ਸੀ। ਉਹ ਪਿਛਲੇ ਸਾਲ ਤੋਂ 31 ਸਾਲਾ ਸਾਈਮੰਡਜ਼ ਨਾਲ ਰਿਸ਼ਤੇ ਵਿੱਚ ਹੈ।

ਬੋਰਿਸ ਜੌਨਸਨ ਨੇ ਦਸੰਬਰ ਵਿੱਚ ਯੂਕੇ ਦੀਆਂ ਆਮ ਚੋਣਾਂ ਵਿੱਚ ਜ਼ੋਰਦਾਰ ਜਿੱਤ ਪ੍ਰਾਪਤ ਕੀਤੀ ਸੀ। ਉਹ ਬ੍ਰਿਟੇਨ ਦੇ 250 ਸਾਲਾਂ ਦੇ ਲੋਕਤੰਤਰੀ ਇਤਿਹਾਸ ਦੇ ਪਹਿਲੇ ਪ੍ਰਧਾਨ ਮੰਤਰੀ ਹੋਣਗੇ ਜੋ ਅਹੁਦੇ 'ਤੇ ਰਹਿੰਦੇ ਹੋਏ ਵਿਆਹ ਕਰਨਗੇ। ਉਹ ਪਹਿਲਾਂ ਹੀ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿੱਚ ਰਹਿਣ ਵਾਲੇ ਪਹਿਲੇ ਅਣਵਿਆਹੇ ਜੋੜੇ ਵਜੋਂ ਇਤਿਹਾਸ ਰਚ ਚੁੱਕੇ ਹਨ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ