Skip to main content

ਕਰੋਨਾ ਸੰਕਟ 'ਚ ਆਸਟਰੇਲੀਆ ਗਏ ਭਾਰਤੀ ਵਿਦਿਆਰਥੀਆਂ ਲਈ ਵੱਡਾ ਐਲਾਨ

ਆਸਟਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਕਰੋਨਾਵਾਇਰਸ ਕਾਰਨ ਸੰਕਟ ਵਿੱਚ ਘਿਰੇ ਵਿਦਿਆਰਥੀਆਂ ਲਈ ਪੈਕੇਜਾਂ ਤੇ ਗ੍ਰਾਂਟਾਂ ਦਾ ਐਲਾਨ ਕੀਤਾ ਹੈ।

Corona crisis announces major Indian students for Australian students

ਨਵੀਂ ਦਿੱਲੀ: ਆਸਟਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਕਰੋਨਾਵਾਇਰਸ ਕਾਰਨ ਸੰਕਟ ਵਿੱਚ ਘਿਰੇ ਵਿਦਿਆਰਥੀਆਂ ਲਈ ਪੈਕੇਜਾਂ ਤੇ ਗ੍ਰਾਂਟਾਂ ਦਾ ਐਲਾਨ ਕੀਤਾ ਹੈ। ਆਸਟਰੇਲੀਆ ‘ਚ ਪੜ੍ਹਦੇ ਹਜ਼ਾਰਾਂ ਕੌਮਾਂਤਰੀ ਵਿਦਿਆਰਥੀ ਭਾਰਤੀਆਂ ਸਣੇ ਤੇ ਪਾਰਟ-ਟਾਈਮ ਨੌਕਰੀਆਂ ਕਰਕੇ ਆਪਣੇ ਖਰਚੇ ਤੇ ਯੂਨੀਵਰਸਿਟੀ ਦੀਆਂ ਫੀਸਾਂ ਦਿੰਦੇ ਹਨ। ਆਸਟਰੇਲੀਆ ਸਰਕਾਰ ਵੱਲੋਂ ਐਲਾਨ ਕੀਤਾ ਸੀ ਕਿ ਇਹ ਵਿਦਿਆਰਥੀ ਕਿਸੇ ਸਮਾਜਿਕ ਸੁਰੱਖਿਆ ਫੰਡਾਂ ਦੇ ਹੱਕਦਾਰ ਨਹੀਂ ਹਨ। ਇਸ ਕਰਕੇ ਇਨ੍ਹਾਂ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹਵਾਈ ਉਡਾਣਾਂ ਰੱਦ ਹੋਣ ਕਾਰਨ ਹੋਰ ਵਧ ਗਈਆਂ।

ਅਜਿਹੇ ਵਿੱਚ ਯੂਨੀਵਰਸਿਟੀਆਂ ਨੇ ਆਪਣੇ ਵਿਦਿਆਰਥੀਆਂ ਦੀ ਬਾਂਹ ਫੜੀ ਹੈ। ਮੈਲਬਰਨ ਦੀ ਡੀਕਿਨ ਯੂਨੀਵਰਸਿਟੀ ਨੇ ਸੰਕਟ ‘ਚ ਘਿਰੇ ਕੌਮਾਂਤਰੀ ਵਿਦਿਆਰਥੀਆਂ ਦੀ ਮਦਦ ਲਈ 25 ਮਿਲੀਅਨ ਆਸਟ੍ਰੇਲਿਆਈ ਡਾਲਰ ਦੇ ਪੈਕੇਜ ਦਾ ਐਲਾਨ ਕੀਤਾ। ਇਸ ਪੈਕੇਜ ਦਾ ਵਿਦੇਸ਼ੀ ਵਿਦਿਆਰਥੀ ਅਗਲੇ ਛੇ ਮਹੀਨੇ ਤਕ ਲਾਹਾ ਲੈ ਸਕਣਗੇ। ਡੀਕਿਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲਾਇਨ ਮਾਰਟਿਨ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਤੁਰੰਤ ਵਿੱਤੀ ਸਹਾਇਤਾ ਲਈ 1,200 ਤੋਂ ਵੱਧ ਅਰਜ਼ੀਆਂ ਪ੍ਰਵਾਨ ਕੀਤੀਆਂ ਹਨ ਤੇ ਸੈਂਕੜੇ ਅਰਜ਼ੀਆਂ ਵਿਚਾਰੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਆਸਟਰੇਲੀਆ ’ਚ ਕੋਵਿਡ-19 ਦੇ ਪ੍ਰਕੋਪ ਕਾਰਨ ਬੇਰੁਜ਼ਗਾਰੀ ਤੇ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਅਸਥਾਈ ਵੀਜ਼ਾਧਾਰਕਾਂ ਲਈ ਰੈੱਡਕਰਾਸ ਆਸਟਰੇਲੀਆ ਵੱਲੋਂ ਸਰਕਾਰ ਤੋਂ ਅਗਲੇ ਛੇ ਮਹੀਨਿਆਂ ਲਈ ਫੰਡ ਪ੍ਰਾਪਤ ਕੀਤੇ ਜਾ ਰਹੇ ਹਨ ਤਾਂ ਜੋ ਐਮਰਜੈਂਸੀ ਰਾਹਤ ਅਤੇ ਅਸਥਾਈ ਵੀਜ਼ੇ ‘ਤੇ ਆਉਣ ਵਾਲੇ ਲੋਕਾਂ ਦੀ ਮਦਦ ਹੋ ਸਕੇ। ਜਦਕਿ ਰੈੱਡਕਰਾਸ ਨੂੰ ਅਜੇ ਤੱਕ ਇਹ ਫੰਡ ਪ੍ਰਾਪਤ ਨਹੀਂ ਹੋਏ ਪਰ ਇਸ ਫੰਡ ਦੀ ਮੰਗ ਛੇਤੀ ਪੂਰੀ ਹੋਣ ਦੀ ਸੰਭਾਵਨਾ ਹੈ।


ਰੈੱਡਕਰਾਸ ਦਾ ਕਹਿਣਾ ਹੈ ਕਿ ਇਹ ਵਿੱਤੀ ਸਹਾਇਤਾ, ਭੋਜਨ ਤੇ ਦਵਾਈਆਂ ਵਰਗੀਆਂ ਮੁੱਢਲੀਆਂ ਜ਼ਰੂਰਤਾਂ ਵਾਲੇ ਲੋਕਾਂ ਦੀ ਸਹਾਇਤਾ ਲਈ ਸੰਕਟਕਾਲੀਨ ਰਾਹਤ ਅਦਾਇਗੀ ਹੈ। ਇਹ ਫੰਡ ਅਸਥਾਈ ਵੀਜ਼ੇ ਵਾਲੇ ਉਨ੍ਹਾਂ ਲੋਕਾਂ ਲਈ ਹਨ, ਜਿਨ੍ਹਾਂ ਕੋਲ ਆਪਣਾ ਵਿੱਤੀ ਬਚਾਅ ਕਰਨ ਦਾ ਕੋਈ ਰਸਤਾ ਨਹੀਂ। ਕਾਪੀ ABP ਸਾਂਝਾ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ