ਸਿਡਨੀ 'ਚ 10 ਮੰਜ਼ਲਾਂ ਇਮਾਰਤ ਨੂੰ ਲੱਗੀ ਅੱਗ, ਟਰੇਨਾਂ ਹੋਈਆਂ ਲੇਟ

ਸਿਡਨੀ— ਆਸਟ੍ਰੇਲੀਆ ਦੇ ਸ਼ਹਿਰ ਸਿਡਨੀ 'ਚ ਮੰਗਲਵਾਰ ਦੀ ਸਵੇਰ ਨੂੰ ਇਕ 10 ਮੰਜ਼ਲਾਂ ਇਮਾਰਤ ਨੂੰ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਫਾਈਟਰ ਅਧਿਕਾਰੀਆਂ ਮੁਤਾਬਕ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ਸਵੇਰੇ ਤਕਰੀਬਨ 8.40 ਵਜੇ ਵਾਪਰੀ। ਅੱਗ ਸਿਡਨੀ ਹਾਰਬਰ ਨੇੜੇ ਇਕ ਇਮਾਰਤ ਨੂੰ ਲੱਗੀ। ਫਾਇਰ ਫਾਈਟਰਾਂ ਨੇ ਇਲਾਕੇ ਨੂੰ ਖਾਲੀ ਕਰਵਾ ਲਿਆ ਹੈ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਕਿਸੇ ਦੇ ਜ਼ਖਮੀ ਹੋਣ ਰਿਪੋਰਟ ਨਹੀਂ ਹੈ। ਨਿਊ ਸਾਊਥ ਵੇਲਜ਼ ਪੁਲਸ ਮੌਕੇ 'ਤੇ ਤਾਇਨਾਤ ਹੈ। ਪੁਲਸ ਮੁਤਾਬਕ ਅੱਗ ਸਿਡਨੀ ਦੇ ਐਲਫਰਡ ਸਟਰੀਟ 'ਚ ਲੱਗੀ, ਜੋ ਕਿ ਸਟੇਸ਼ਨ ਤੋਂ ਕੁਝ ਹੀ ਮੀਲ ਦੂਰੀ 'ਤੇ ਸਥਿਤ ਹੈ। ਅੱਗ ਕਾਰਨ ਚਾਰੇ ਪਾਸੇ ਧੂੰਆਂ ਫੈਲ ਗਿਆ, ਜਿਸ ਕਾਰਨ ਟਰੇਨਾਂ ਲੇਟ ਕਰ ਦਿੱਤੀਆਂ ਗਈਆਂ ਹਨ।ਇਮਾਰਤ ਕਾਲੇ ਰੰਗ ਦੇ ਨੈੱਟ ਦੇ ਜਾਲ ਨਾਲ ਕਵਰ ਸੀ, ਜਿਸ ਕਾਰਨ ਅੱਗ ਫੈਲ ਗਈ। ਨਿਊ ਸਾਊਥ ਵੇਲਜ਼ ਐਂਬੂਲੈਂਸ ਦੇ ਬੁਲਾਰੇ ਨੇ ਕਿਹਾ ਕਿ ਤਕਰੀਬਨ 30 ਲੋਕਾਂ ਨੂੰ ਧੂੰਆਂ ਚੜ੍ਹ ਗਿਆ, ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਇਲਾਕੇ 'ਚ ਨਾ ਆਉਣ ਦੀ ਹਦਾਇਤ ਦਿੱਤੀ ਗਈ ਹੈ, ਕਿਉਂਕਿ ਧੂੰਆਂ ਬਹੁਤ ਜ਼ਿਆਦਾ ਫੈਲ ਗਿਆ ਹੈ।jagabn news

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle