ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਦੀ ਰਸਦ ‘ਤੇ ਭਰਨਾ ਪਿਆ 2 ਕਰੋੜ ਰੁਪਏ ਦਾ ਜੀ.ਐਸ.ਟੀ

ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਦੀ ਰਸਦ ‘ਤੇ ਭਰਨਾ ਪਿਆ 2 ਕਰੋੜ ਰੁਪਏ ਦਾ ਜੀ.ਐਸ.ਟੀ:ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੀ ਰਸਦ ‘ਤੇ ਇਸ ਵਾਰ 2 ਕਰੋੜ ਰੁਪਏ ਦਾ ਜੀ.ਐਸ.ਟੀ ਭਰਨਾ ਪਿਆ ਹੈ।ਇਹ ਜੀ.ਐਸ.ਟੀ ਪਿਛਲੇ 6 ਮਹੀਨੇ ਵਿਚ ਸਿਰਫ ਗੁਰੂ ਰਾਮਦਾਸ ਲੰਗਰ ਨੂੰ ਭਰਨਾ ਪਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਵਫਦ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ ਜਾਵੇਗੀ।ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ‘ਤੇ ਰੋਜ਼ਾਨਾ ਇੱਕ ਲੱਖ ਤੋਂ ਵੱਧ ਦਾ ਜੀ.ਐਸ.ਟੀ ਲੱਗਦਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਕੀ ਗੋਲਕ ਤੇ ਜੀ.ਐਸ.ਟੀ ਲਾਗੂ ਕਰਨਾ ਮੰਦਭਾਗਾ ਦੱਸਿਆ ਹੈ।ਉਨ੍ਹਾਂ ਕੇਂਦਰ ਸਰਕਾਰ ਤੋਂ ਗੁਰੂ ਕੇ ਲੰਗਰ ਨੂੰ ਜੀ.ਐਸ.ਟੀ ਤੋਂ ਛੋਟ ਦੀ ਮੰਗ ਕੀਤੀ ਹੈ।
-PTCNews

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਜਾਨਲੇਵਾ ਪੁਲਿਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮਹਿੰਦਰ ਸਿੰਘ ਅਦਾਲਤ ਵਿੱਚ ਪੇਸ਼ ਹੋਇਆ। ਉਸਦਾ ਕਹਿਣਾ ਹੈ ਕਿ ਉਹ ਇਸ ਦੁਖਾਂਤ ਤੋਂ ਬਾਅਦ ਬਹੁਤ ਦੁਖੀ ਅਤੇ ਤਣਾਅ ਵਿੱਚ ਹੈ।