ਸਾਧ ਕਹਿੰਦਾ ਬੀਬੀ ਮੇਰੀ ਬਾਂਹ ਫੜ, ਪਿੰਡ ਵਾਲਿਆਂ ਨੇ ਕੁੱਟ-ਕੁੱਟ ਕੱਢਿਆ ਕੰਚੂਬਰ

ਬਠਿੰਡਾ ਦੇ ਪਿੰਡ ਗੁਲਾਬਗੜ੍ਹ ਵਾਲਿਆਂ ਨੇ ਪਾਖੰਡੀ ਸਾਧ ਦੀ ਖੂਬ ਖੁੰਭ ਠੱਪੀ। ਪਿੰਡ ਦੀ ਔਰਤ ਤੇ ਪਿੰਡ ਵਾਲਿਆਂ ਨੇ ਕਾਨੂੰਨ ਬਜ਼ੁਰਗ ਸਾਧ ਨੂੰ ਕੁਟਾਪਾ ਚਾੜ੍ਹਿਆ।

ਪਰਿਵਾਰ ਮੁਤਾਬਕ ਸਾਧ ਨੇ ਔਰਤ ਕੋਲੋਂ ਘਰ ਵਾਲੇ ਦੀ ਜੇਲ੍ਹ ਵਿੱਚੋਂ ਰਿਹਾਈ ਦੇ ਉਪਾਅ ਲਈ ਇਕਵੰਜਾ ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਉਹ ਔਰਤ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ।

ਪਿੰਡ ਗੁਲਾਬਗੜ੍ਹ ਦੇ ਵਾਸੀਆਂ ਨੇ ਇਲਜ਼ਾਮ ਲਾਇਆ ਕਿ ਸਾਧ ਨੇ ਇੱਕ ਪਰਿਵਾਰ ਨੂੰ ਗੁੰਮਰਾਹ ਕਰਕੇ ਉਸ ਕੋਲੋਂ 51 ਹਜ਼ਾਰ ਰੁਪਏ ਲੁੱਟਣ ਦੀ ਕੋਸ਼ਿਸ਼ ਕੀਤੀ ਹੈ।ਉਸ ਨੇ ਔਰਤ ਨਾਲ ਅਸ਼ਲੀਲ ਹਰਕਤ ਵੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਔਰਤ ਦਾ ਪਤੀ ਜੇਲ੍ਹ ਵਿੱਚ ਹੈ।
ਪਿੰਡ ਵਾਸੀਆਂ ਮੁਤਾਬਕ ਬੀਤੀ ਕੱਲ੍ਹ ਦੁਪਹਿਰ ਵੇਲੇ ਸਾਧ ਉਨ੍ਹਾਂ ਦੇ ਘਰ ਆਇਆ ਤੇ ਉਸ ਦੇ ਪਤੀ ਨੂੰ ਜੇਲ੍ਹ ਵਿੱਚੋਂ ਛੁਡਵਾਉਣ ਤੇ ਹੋਰ ਦੁੱਖਾਂ ਦੇ ਉਪਾਅ ਲਈ 51 ਹਜ਼ਾਰ ਰੁਪਏ ਦੀ ਮੰਗ ਕੀਤੀ।
ਗਿਆਰਾਂ ਸੌ ਰੁਪਏ ਉਸੇ ਵੇਲੇ ਹੀ ਝਾੜ ਲਏ। ਇਸ ਤੋਂ ਬਾਅਦ ਔਰਤ ਨੇ ਆਪਣੇ ਰਿਸ਼ਤੇਦਾਰਾਂ ਨਾਲ ਗੱਲ ਕਰਕੇ ਇਸ ਦਾ ਪਰਦਾਫਾਸ਼ ਕਰਨ ਲਈ ਅੱਜ ਸਵੇਰ ਦਾ ਸਮਾਂ ਸਾਧ ਨੂੰ ਦੇ ਦਿੱਤਾ।
ਅੱਜ ਸਵੇਰੇ ਸੱਤ ਵਜੇ ਸਾਧ ਫਿਰ ਉਨ੍ਹਾਂ ਦੇ ਘਰ ਪਹੁੰਚ ਗਿਆ ਤੇ ਇੱਕਵੰਜਾ ਹਜ਼ਾਰ ਰੁਪਏ ਦੀ ਮੰਗ ਕਰਦਿਆਂ ਔਰਤ ਨੂੰ ਕੋਲ ਬੈਠਣ ਲਈ ਕਿਹਾ। ਇੰਨੀ ਦੇਰ ਵਿੱਚ ਪਹਿਲਾਂ ਤੋਂ ਹੀ ਸਾਧ ਨੂੰ ਕਾਬੂ ਕਰਨ ਲਈ ਤਿਆਰ ਬੈਠੇ ਪਰਿਵਾਰ ਵਾਲੇ ਆ ਪਹੁੰਚੇ ਤੇ ਸਾਧ ਨੂੰ ਦਬੋਚ ਲਿਆ।ਸਾਧ ਦੀ ਹਰਕਤ ਤੋਂ ਗੁੱਸੇ ਵਿੱਚ ਆਏ ਪਰਿਵਾਰ ਤੇ ਪਿੰਡ ਵਾਲਿਆਂ ਨੇ ਸਾਧ ਨੂੰ ਪੁਲਿਸ ਹਵਾਲੇ ਕਰਨ ਦੀ ਬਜਾਏ ਖੁਦ ਹੀ ਉਸ ਦਾ ਰੱਜ ਕੇ ਕੁਟਾਪਾ ਚਾੜ੍ਹਿਆ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਜਾਨਲੇਵਾ ਪੁਲਿਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮਹਿੰਦਰ ਸਿੰਘ ਅਦਾਲਤ ਵਿੱਚ ਪੇਸ਼ ਹੋਇਆ। ਉਸਦਾ ਕਹਿਣਾ ਹੈ ਕਿ ਉਹ ਇਸ ਦੁਖਾਂਤ ਤੋਂ ਬਾਅਦ ਬਹੁਤ ਦੁਖੀ ਅਤੇ ਤਣਾਅ ਵਿੱਚ ਹੈ।