ਹੋਲੇ ਮਹੱਲੇ 'ਤੇ ਜਾਣ ਵਾਲਿਆਂ ਦਾ ਇੱਕ ਲੱਖ ਦਾ ਬੀਮਾ

ਚੰਡੀਗੜ੍ਹ: ਹੋਲੇ ਮਹੱਲੇ ਮੌਕੇ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦਾ ਇੱਕ ਲੱਖ ਰੁਪਏ ਤੱਕ ਦਾ ਬੀਮਾ ਹੋਏਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਜਾਣ ਵਾਲਾ ਬੀਮਾ 26 ਫਰਵਰੀ ਤੋਂ 4 ਮਾਰਚ ਤੱਕ ਪੂਰੇ 7 ਦਿਨਾਂ ਲਈ ਲਾਗੂ ਹੋਵੇਗਾ।
ਹਾਸਲ ਜਾਣਕਾਰੀ ਮੁਤਾਬਕ ਸ਼ਰਧਾਲੂਆਂ ਲਈ ਬੀਮੇ ਦੀ ਸਹੂਲਤ 15 ਕਿਲੋਮੀਟਰ ਦੀ ਬਜਾਏ 20 ਕਿਲੋਮੀਟਰ ਤੱਕ ਦੇ ਘੇਰੇ ਵਿੱਚ ਲਾਗੂ ਹੋਵੇਗੀ। ਇਸ ਤਹਿਤ ਪ੍ਰਤੀ ਵਿਅਕਤੀ ਇੱਕ ਲੱਖ ਰੁਪਏ ਬੀਮਾ ਹੋਵੇਗਾ ਜਦਕਿ ਹਾਦਸੇ ਦੌਰਾਨ 50 ਫੀਸਦੀ ਤੋਂ ਘੱਟ ਸੱਟਾਂ ਲੱਗਣ ’ਤੇ 10 ਹਜ਼ਾਰ ਰੁਪਏ ਤੇ 50 ਫੀਸਦੀ ਤੋਂ ਵੱਧ ਸੱਟਾਂ ਲੱਗਣ ’ਤੇ 20 ਹਜ਼ਾਰ ਰੁਪਏ ਪ੍ਰਤੀ ਵਿਅਕਤੀ ਬੀਮਾ ਹੋਵੇਗਾ।
ਜੇਕਰ ਹਾਦਸੇ ਦੌਰਾਨ ਕਿਸੇ ਸ਼ਰਧਾਲੂ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਵਾਸਤੇ ਇੱਕ ਲੱਖ ਰੁਪਏ ਦਾ ਬੀਮਾ ਹੋਵੇਗਾ। ਇਹ ਬੀਮਾ ਤਖ਼ਤ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਗੁਰਦੁਆਰਾ ਬਿਭੌਰ ਸਾਹਿਬ, ਗੁਰਦੁਆਰਾ ਪਰਿਵਾਰ ਵਿਛੋੜਾ, ਰੂਪਨਗਰ, ਗੁਰਦੁਆਰਾ ਗੁਰੂ ਕਾ ਲਾਹੌਰ, ਜ਼ਿਲ੍ਹਾ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਤੇ ਗੁਰਦੁਆਰਾ ਪਤਾਲਪੁਰੀ ਸਾਹਿਬ, ਕੀਰਤਪੁਰ ਸਾਹਿਬ ਦੇ ਅਧੀਨ ਆਉਂਦੇ 20 ਕਿਲੋਮੀਟਰ ਦੇ ਘੇਰੇ ਵਿੱਚ ਲਾਗੂ ਰਹੇਗਾ।By: ਏਬੀਪੀ ਸਾਂਝਾ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle