ਦੱਖਣੀ ਆਸਟ੍ਰੇਲੀਆ 'ਚ ਪੁਲਸ ਨੇ ਬਰਾਮਦ ਕੀਤਾ ਨਸ਼ੀਲਾ ਪਦਾਰਥ, ਦੋਸ਼ੀ ਗ੍ਰਿਫਤਾਰ

ਦੱਖਣੀ ਆਸਟ੍ਰੇਲੀਆ— ਆਸਟ੍ਰੇਲੀਆ ਦੇ ਸੂਬੇ ਦੱਖਣੀ ਆਸਟ੍ਰੇਲੀਆ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ 'ਤੇ 313 ਕਿਲੋਗ੍ਰਾਮ ਨਸ਼ੀਲਾ ਪਦਾਰਥ ਦੀ ਤਸਕਰੀ ਕਰਨ ਦੇ ਦੋਸ਼ ਲਾਏ ਗਏ ਹਨ। ਪੁਲਸ ਨੇ ਦੱਸਿਆ ਕਿ ਫੜੇ ਗਏ ਨਸ਼ੀਲੇ ਪਦਾਰਥ ਦੀ ਕੀਮਤ 270 ਮਿਲੀਅਨ ਡਾਲਰ ਦੇ ਲੱਗਭਗ ਹੈ। 

ਪੁਲਸ ਨੇ ਦੱਸਿਆ ਕਿ ਢੋਆ-ਢੁਆਈ ਦੌਰਾਨ ਕਰੇਨ ਜਿਪਸ 'ਚ ਬੈਗਾਂ 'ਚ ਬੰਦ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਜਿਸ ਤੋਂ ਬਾਅਦ ਪੁਲਸ ਨੇ 64, 61 ਅਤੇ 45 ਸਾਲਾ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ 'ਤੇ ਨਸ਼ੀਲੇ ਪਦਾਰਥ ਦੀ ਢੋਆ-ਢੁਆਈ ਦਾ ਦੋਸ਼ ਹੈ, ਪੁਲਸ ਦਾ ਕਹਿਣਾ ਹੈ ਕਿ ਇੰਨੀ ਵੱਡੀ ਮਾਤਰਾ ਵਿਚ ਨਸ਼ੀਲਾ ਪਦਾਰਥ ਦੀ ਤਸਕਰੀ ਕੀਤੀ ਜਾਣੀ ਸੀ।ਆਸਟ੍ਰੇਲੀਅਨ ਪੁਲਸ ਨੇ ਕਿਹਾ ਕਿ ਆਸਟ੍ਰੇਲੀਅਨ ਸੰਘੀ ਪੁਲਸ, ਦੱਖਣੀ ਆਸਟ੍ਰੇਲੀਆ ਪੁਲਸ, ਆਸਟ੍ਰੇਲੀਅਨ ਸਰੱਹਦ ਫੋਰਸ ਅਤੇ ਕਾਨੂੰਨ ਇਨਫੋਰਸਮੈਂਟ ਏਜੰਸੀਆਂ ਨੇ ਸਾਂਝੇ ਤੌਰ 'ਤੇ ਆਪਰੇਸ਼ਨ ਚਲਾਇਆ, ਜਿਸ ਤੋਂ ਬਾਅਦ ਦੋਸ਼ੀਆਂ ਨੂੰ ਫੜਿਆ ਗਿਆ। ਦੋਸ਼ੀਆਂ ਨੂੰ ਫੜਨ ਲਈ ਪੁਲਸ ਨੇ ਐਡੀਲੇਡ 'ਚ ਵੱਖ-ਵੱਖ ਥਾਵਾਂ 'ਤੇ ਸਰਚ ਵਾਰੰਟ ਜਾਰੀ ਕੀਤਾ ਸੀ। ਤਿੰਨਾਂ ਦੋਸ਼ੀਆਂ ਨੂੰ ਅੱਜ ਐਡੀਲੇਡ ਮੈਜਿਸਟ੍ਰੇਟ ਕੋਰਟ 'ਚ ਪੇਸ਼ ਕੀਤਾ ਜਾਵੇਗਾ।by jagabni

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

Children injured as strong winds flip jumping castle

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।