ਮਾਸਕੋ ਚ ਯਾਤਰੀ ਜਹਾਜ਼ ਹਾਦਸੇ ਦਾ ਸ਼ਿਕਾਰ

ਮਾਸਕੋ (ਏਜੰਸੀ)- ਮਾਸਕੋ ਦੇ ਡੋਮੋਡੇਵੋਵੋ ਹਵਾਈ ਅੱਡੇ ਤੋਂ ਇਕ ਯਾਤਰੀ ਜਹਾਜ਼ ਉਡਾਣ ਭਰਨ ਤੋਂ ਕੁਝ ਦੇਰ ਬਾਅਦ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਜਾਣਕਾਰੀ ਰੂਸ ਦੀ ਮੀਡੀਆ ਵਲੋਂ ਦਿੱਤੀ ਜਾ ਰਹੀ ਹੈ। ਇਸ ਜਹਾਜ਼ ਵਿਚ ਕੁਲ 65 ਯਾਤਰੀ ਸਵਾਰ ਸਨ ਅਤੇ 6 ਕਰੂ ਮੈਂਬਰ ਸਨ। ਦੱਸਿਆ ਜਾ ਰਿਹਾ ਹੈ ਕਿ ਸਾਰਾਟੋਵ ਏਅਰਲਾਈਨ ਦਾ ਇਹ ਜਹਾਜ਼ ਓਰਸਕ ਸ਼ਹਿਰ ਜਾ ਰਿਹਾ ਸੀ, ਜਿਸ ਦੌਰਾਨ ਇਹ ਮਾਸਕੋ ਦੇ ਬਾਹਰ ਰੈਮੰਸਕੀ ਜ਼ਿਲੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਸਥਾਨਕ ਨਿਊਜ਼ ਚੈਨਲਾਂ ਮੁਤਾਬਕ ਇਸ ਜਹਾਜ਼ ਹਾਦਸੇ ਵਿਚ ਕਿਸੇ ਦੇ ਬਚਣ ਦੀ ਉਮੀਦ ਨਹੀਂ ਹੈ। ਫਿਲਹਾਲ ਹਾਦਸੇ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਹਾਦਸੇ ਵਿਚ ਲਾਪਤਾ ਹੋਏ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।Jagbani news

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪੋਰਸ਼ ਡਰਾਈਵਰ ਰਿਚਰਡ ਪੁਸੀ ਦੀ ਕੋਰਟ ਵਿਚ ਹੋਈ ਪੇਸ਼ੀ