ਹਰਿਆਣਾ ਸਕੱਤਰੇਤ 'ਚ ਲੱਗੀ ਅੱਗ

ਚੰਡੀਗੜ੍ਹ : ਅੱਜ ਸਵੇਰੇ ਹਰਿਆਣਾ ਸਕੱਤਰੇਤ ਦਫ਼ਤਰ ਵਿੱਚ ਸੁਰੱਖਿਆ ਬਲਾਂ ਦੀ ਕੰਟੀਨ ਵਿੱਚ ਅੱਗ ਲੱਗੀ ਹੈ। ਜਿਸ ਕਾਰਨ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਇਸ ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ‘ਤੇ ਪੁੱਜੀ ਫਾਇਰ ਕਰਮਚਾਰੀਆਂ ਨੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਅੱਗ ਸਿਰਫ਼ ਕੰਟੀਨ ਵਿੱਚ ਲੱਗੀ ਹੋਣ ਕਾਰਨ ਸਕੱਤਰੇਤ ਦੀ ਰਿਕਾਰਡ ਦੀ ਵੀ ਬੱਚਤ ਹੈ। ਦੱਸਿਆ ਜਾ ਰਿਹਾ ਹੈ ਕਿ ਸਕੱਤਰੇਤ ਦੀ ਦਫ਼ਤਰ ਸਵੇਰੇ ਨੌਂ ਵਜੇ ਖੁੱਲ ਦਾ ਹੈ ਉਸੇ ਵੇਲੇ ਹੀ ਇਹ ਅੱਗ ਲੱਗੀ ਹੈ। ਅੱਗ ਵਿੱਚ ਕੰਟੀਨ ਦੇ ਸਮਾਨ ਦਾ ਹੀ ਨੁਕਸਾਨ ਹੋਇਆ ਹੈ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪੋਰਸ਼ ਡਰਾਈਵਰ ਰਿਚਰਡ ਪੁਸੀ ਦੀ ਕੋਰਟ ਵਿਚ ਹੋਈ ਪੇਸ਼ੀ