ਆਸਟ੍ਰੇਲੀਆ ਦੇ ਸ਼ਹਿਰ ਸਿਡਨੀ 'ਚ ਇਕ ਮਿੰਨੀ ਬੱਸ ਦੀ ਟਰੱਕ ਨਾਲ ਟੱਕਰ

ਸਿਡਨੀ— ਆਸਟ੍ਰੇਲੀਆ ਦੇ ਸ਼ਹਿਰ ਸਿਡਨੀ 'ਚ ਸ਼ਨੀਵਾਰ ਦੀ ਦੁਪਹਿਰ ਨੂੰ ਇਕ ਮਿੰਨੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਇਕ ਜੀਪ ਵੀ ਲਪੇਟ 'ਚ ਆ ਗਈ। ਇਸ ਹਾਦਸੇ 'ਚ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਐਮਰਜੈਂਸੀ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਥਾਨਕ ਸਮੇਂ ਮੁਤਾਬਕ 1.35 ਵਜੇ ਬਰਿੰਗਲੀ 'ਚ ਉੱਤਰੀ ਰੋਡ 'ਤੇ ਵਾਪਰਿਆ।

ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਹੀ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। 

ਓਧਰ ਨਿਊ ਸਾਊਥ ਵੇਲਜ਼ ਪੁਲਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਮਿੰਨੀ ਬੱਸ 'ਚ ਸਵਾਰ 6 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਇਕ ਵਿਅਕਤੀ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਬੱਸ ਅਪਾਹਜ ਲੋਕਾਂ ਦੇ ਸਮੂਹ ਨੂੰ ਲਿਜਾ ਰਹੀ ਸੀ। ਜੀਪ 'ਚ ਸਵਾਰ 8 ਲੋਕ ਵੀ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ 'ਚ ਡਰਾਈਵਰ ਵੀ ਸ਼ਾਮਲ ਹੈ।

ਸਾਰੇ ਜ਼ਖਮੀਆਂ ਨੂੰ ਨਿਊ ਸਾਊਥ ਵੇਲਜ਼ ਐਂਬੂਲੈਂਸ ਜ਼ਰੀਏ ਲੀਵਰਪੂਲ ਅਤੇ ਫੇਅਰਫੀਲਡ ਦੇ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਉੱਤਰੀ ਰੋਡ ਨੂੰ ਦੋਹਾਂ ਪਾਸਿਆਂ ਤੋਂ ਬੰਦ ਕਰ ਦਿੱਤਾ ਅਤੇ ਲੋਕਾਂ ਨੂੰ ਇਸ ਇਲਾਕੇ ਵੱਲ ਨਾ ਆਉਣ ਦੀ ਸਲਾਹ ਦਿੱਤੀ ਗਈ। Jagbani

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle