ਸਿਸੋਦੀਆ ਨੇ ਦੱਸਿਆ ਕਿ ਕੇਜਰੀਵਾਲ ਨੇ ਕਿਉਂ ਮੰਗੀ ਮੁਆਫ਼ੀ.!

ਚੰਡੀਗੜ੍ਹ: ਕੇਜਰੀਵਾਲ ਦੀ ਮਜੀਠੀਆ ਤੋਂ ਮੁਆਫ਼ੀ ਮੰਗਣ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਕੇਜਰੀਵਾਲ ਦੇ ਬਚਾਅ ਵਿੱਚ ਆ ਗਏ ਹਨ। ਉਨ੍ਹਾਂ ਸਫ਼ਾਈ ਦੇਣ ਦੀ ਕੋਸ਼ਿਸ਼ ਕੀਤੀ ਕਿ ਆਖ਼ਰ ਕਿਉਂ ਕੇਜਰੀਵਾਲ ਨੇ ਮਜੀਠੀਆ ਤੋਂ ਮੁਆਫ਼ੀ ਮੰਗੀ।

ਉਨ੍ਹਾਂ ਕਿਹਾ ਕਿ ‘ਆਪ’ ਲੋਕਾਂ ਲਈ ਗਲੀਆਂ ਵਿੱਚ ਲੜਨ ਵਾਲੀ ਪਾਰਟੀ ਹੈ ਅਤੇ ਉਨ੍ਹਾਂ ਦਾ ਕੰਮ ਅਦਾਲਤਾਂ ਵਿੱਚ ਲੜਨ ਦਾ ਨਹੀਂ। ਉਨ੍ਹਾਂ ਕਿਹਾ ਕਿ ਜੇ ਪਾਰਟੀ ਲੀਡਰਸ਼ਿਪ ਅਦਾਲਤੀ ਲੜਾਈ ਵਿੱਚ ਉਲਝੀ ਰਹੀ ਤਾਂ ਲੋਕ ਹਿਤਾਂ ਲਈ ਲੜਨ ਦਾ ਸਮਾਂ ਕਿਵੇਂ ਬਚੇਗਾ।

ਸਿਸੋਦੀਆ ਨੇ ਕਿਹਾ ਕਿ ਉਹ ਪੰਜਾਬ ਦੀ ਨਾਰਾਜ਼ ਲੀਡਰਸ਼ਿਪ ਨਾਲ ਗੱਲ ਕਰਕੇ ਮਸਲੇ ਨੂੰ ਹੱਲ ਕਰਨਗੇ। ਸਿਸੋਦੀਆ ਨੇ 18 ਨੂੰ ਪੰਜਾਬ ਦੇ ਵਿਧਾਇਕਾਂ ਨੂੰ ਮਨਾਉਣ ਲਈ ਦਿੱਲੀ ਸੱਦਿਆ ਸੀ ਪਰ ਉਨ੍ਹਾਂ ਜਾਣ ਤੋਂ ਮਨ੍ਹਾ ਕਰ ਦਿੱਤਾ। by abp news

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਜਾਨਲੇਵਾ ਪੁਲਿਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮਹਿੰਦਰ ਸਿੰਘ ਅਦਾਲਤ ਵਿੱਚ ਪੇਸ਼ ਹੋਇਆ। ਉਸਦਾ ਕਹਿਣਾ ਹੈ ਕਿ ਉਹ ਇਸ ਦੁਖਾਂਤ ਤੋਂ ਬਾਅਦ ਬਹੁਤ ਦੁਖੀ ਅਤੇ ਤਣਾਅ ਵਿੱਚ ਹੈ।