ਹਰਿਆਣਾ ਦੇ ਉੱਪ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੋਟਾਲਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਹਰਿਆਣਾ ਦੇ ਉੱ
ਸ. ਸੁਖਬੀਰ ਸਿੰਘ ਬਾਦਲ, ਸ੍ਰੀ ਹੰਸ ਰਾਜ ਹੰਸ, ਸ. ਅਜੈਬ ਸਿੰਘ ਭੱਟੀ ਸਮੇਤ ਹੋਰ ਸ਼ਖ਼ਸੀਅਤਾਂ ਵੀ ਗੁਰੂ ਘਰ ਪੁੱੱਜੀਆਂ
ਸੁਲਤਾਨਪੁਰ ਲੋਧੀ, 10 ਨਵੰਬਰ-
ਮਾਨਵਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਤਕ ਹੋਣ ਲਈ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਾ ਪੁੱਜਣਾ ਲਗਾਤਾਰ ਜਾਰੀ ਹੈ। ਇਸੇ ਦੌਰਾਨ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵੀ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੁੱਜ ਰਹੀਆਂ ਹਨ। ਅੱਜ ਜਿਥੇ ਘੰਟਿਆਂ ਬੱਧੀ ਕਤਾਰਾਂ ਵਿਚ ਖੜ੍ਹ ਕੇ ਲੱਖਾਂ ਸੰਗਤਾਂ ਨੇ ਨਤਮਸਤਕ ਹੋਣ ਲਈ ਆਪਣੀ ਵਾਰੀ ਦੀ ਉਡੀਕ ਕੀਤੀ, ਉਥੇ ਹੀ ਹਰਿਆਣਾ ਦੇ ਉੱਪ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੋਟਾਲਾ ਨੇ ਵੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਆਉਣ ’ਤੇ ਜੀ-ਆਇਆਂ ਕਿਹਾ। ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਚੋਟਾਲਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਗਿਆ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਵ ਗੁਰੂ ਦੱਸਦਿਆਂ 550ਵੇਂ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਨੂੰ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਡਾ. ਦਲਜੀਤ ਸਿੰਘ ਚੀਮਾ, ਸ. ਦਰਬਾਰਾ ਸਿੰਘ ਗੁਰੂ, ਸ. ਅਮਰੀਕ ਸਿੰਘ ਕੋਟ ਸ਼ਮੀਰ, ਭਾਈ ਮਨਜੀਤ ਸਿੰਘ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਅਵਤਾਰ ਸਿੰਘ ਵਣਵਾਲਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਮ ਸਿੰਘ, ਸ. ਦਿਆਲ ਸਿੰਘ ਕੋਲਿਆਂਵਾਲੀ, ਬਾਬਾ ਮਹਿੰਦਰ ਸਿੰਘ ਯੂ.ਕੇ., ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਡਾ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਸਤਨਾਮ ਸਿੰਘ ਰਿਆੜ ਆਦਿ ਮੌਜੂਦ ਸਨ।
ਇਸ ਤੋਂ ਇਲਾਵਾ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੰਜਾਬ ਦੇ ਡਿਪਟੀ ਸਪੀਕਰ ਸ. ਅਜੈਬ ਸਿੰਘ ਭੱਟੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ, ਸਾਂਸਦ ਸ੍ਰੀ ਹੰਸ ਰਾਜ ਹੰਸ, ਮੱਧ ਪ੍ਰਦੇਸ਼ ਹਾਈਕੋਰਟ ਦੇ ਜੱਜ ਸ. ਗੁਰਪਾਲ ਸਿੰਘ ਆਹਲੂਵਾਲੀਆਂ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।
ਇਸੇ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੱਜ ਦੇ ਦੀਵਾਨ ਦੀ ਆਰੰਭਤਾ ਅੰਮ੍ਰਿਤ ਵੇਲੇ ਭਾਈ ਹਰਨਾਮ ਸਿੰਘ ਹਜ਼ੂਰੀ ਰਾਗੀ ਵੱਲੋਂ ਆਸਾ ਦੀ ਵਾਰ ਦੇ ਕੀਰਤਨ ਨਾਲ ਕੀਤੀ ਗਈ। ਦਿਨ ਦੇ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਤੇ ਭਾਈ ਸੁਖਜੀਤ ਸਿੰਘ ਕੁਹਾੜਕਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੱਬੀ ਬਾਣੀ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਅਤੇ ਪੰਥਕ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਵੱਲੋਂ ਗੁਰੂ ਸ਼ਬਦ ਵਿਚਾਰ ਦੁਆਰਾ ਸੰਗਤਾਂ ਨਾਲ ਸਾਂਝੀ ਪਾਈ ਗਈ।

ਪ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੋਟਾਲਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle