ਸੁਲਤਾਨਪੁਰ ਲੋਧੀ ਕੈਬਨਿਟ ਮੰਤਰੀ ਨੇ ਵਿਧਾਇਕ ਨਵਤੇਜ ਸਿੰਘ ਚੀਮਾ ਸਮੇਤ ਸਹੂਲਤਾਂ ਦੇ ਜਾਇਜ਼ੇ ਲਈ ਕੀਤਾ ਲਾਊਂਜ ਦਾ ਦੌਰਾ

ਸਿਹਤ ਮੰਤਰੀ ਵੱਲੋਂ ਮੈਡੀਕਲ ਲਾਊਂਜ ਦੀ ਸਮਰੱਥਾ ਦੁੱਗਣੀ ਕਰਨ ਦੀ ਹਦਾਇਤ
ਸੰਗਤ ਵੀ ਆਮਦ ’ਚ ਭਾਰੀ ਵਾਧੇ ਦੇ ਮੱਦੇਨਜ਼ਰ ਲਿਆ ਫ਼ੈਸਲਾ: ਬਲਬੀਰ ਸਿੰਘ ਸਿੱਧੂ
ਮੈਡੀਕਲ ਸਟਾਫ਼ ਤੋਂ ਇਲਾਵਾ ਬਾਈਕ ਐਂਬੂਲੈਂਸ ਵੀ 20 ਤੋਂ ਕੀਤੇ ਜਾਣਗੇ 40: ਸਿੱਧੂ

ਕੈਬਨਿਟ ਮੰਤਰੀ ਨੇ ਵਿਧਾਇਕ ਨਵਤੇਜ ਸਿੰਘ ਚੀਮਾ ਸਮੇਤ ਸਹੂਲਤਾਂ ਦੇ ਜਾਇਜ਼ੇ ਲਈ ਕੀਤਾ ਲਾਊਂਜ ਦਾ ਦੌਰਾ
ਸੁਲਤਾਨਪੁਰ ਲੋਧੀ, 8 ਨਵੰਬਰ:
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਰਹੀ ਸੰਗਤ ਦੇ ਮੱਦੇਨਜ਼ਰ ਮੈਡੀਕਲ ਸਹਾਇਤਾ ਲਈ ਸਥਾਪਿਤ ਕੀਤੇ ਗਏ ਮੈਡੀਕਲ ਲਾਊਂਜ ਵਿਖੇ ਮਰੀਜ਼ਾਂ ਦੀ ਆਮਦ ਨੂੰ ਵੇਖਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਲਾਊਂਜ ਦੀ ਸਮਰੱਥਾ ਦੁੱਗਣੀ ਕਰਨ ਦੀ ਹਦਾਇਤ ਕੀਤੀ ਹੈ। ਅੱਜ ਮੈਡੀਕਲ ਲਾਊਂਜ ਦਾ ਦੌਰਾ ਕਰਨ ਮੌਕੇ ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਊਂਜ ਦੀ ਜਗਾ ਵਿਚ ਵਾਧਾ ਕਰਨ ਦੇ ਨਾਲ-ਨਾਲ ਡਾਕਟਰਾਂ ਤੇ ਬਾਕੀ ਪੈਰਾ-ਮੈਡੀਕਲ ਸਟਾਫ਼ ਦੀ ਗਿਣਤੀ ਵੀ ਦੁੱਗਣੀ ਕੀਤੀ ਜਾਵੇ। ਉਨਾਂ ਦੱਸਿਆ ਕਿ ਹੁਣ ਤੱਕ ਤਕਰੀਬਨ 10,000 ਲੋਕਾਂ ਵੱਲੋਂ ਇਸ ਲਾਊਂਜ ਤੋਂ ਮੈਡੀਕਲ ਸਹਾਇਤਾ ਲਈ ਵੀ ਜਾ ਚੁੱਕੀ ਹੈ। ਇਸ ਮੌਕੇ ਉਨਾਂ ਨਾਲ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮੈਡੀਕਲ ਲਾਊਂਜ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਇਸ ਪਵਿੱਤਰ ਨਗਰੀ ’ਤੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਸੰਗਤਾਂ ਵੱਲੋਂ ਸਰਾਹਿਆ ਜਾ ਰਿਹਾ ਹੈ। ਉਨਾਂ ਪ੍ਰਕਾਬ ਪੁਰਬ ਨਜ਼ਦੀਕ ਹੋਣ ਕਰਕੇ ਨਾਨਕ ਨਾਮ ਲੇਵਾ ਸੰਗਤ ਦੀ ਆਮਦ ਵਿਚ ਅਥਾਹ ਵਾਧਾ ਹੋ ਰਿਹਾ ਹੈ ਜਿਸਦੇ ਚੱਲਦਿਆਂ ਮੈਡੀਕਲ ਸਹਾਇਤਾ ਲਈ ਕੀਤੇ ਗਏ ਪ੍ਰਬੰਧਾਂ ਵਿਚ ਵੀ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨਾਂ ਦੱਸਿਆ ਕਿ ਵਰਤਮਾਨ ਸਮੇਂ ਲਾਊਂਜ ਵਿਚ 2 ਓ.ਪੀ.ਡੀਜ਼. ’ਚ 4 ਡਾਕਟਰਾਂ ਦੀ ਤੈਨਾਤੀ ਕੀਤੀ ਗਈ ਹੈ ਜਿਸਨੂੰ ਅੱਜ ਤੋਂ ਹੀ ਦੁੱਗਣਾ ਕਰਵਾਇਆ ਜਾ ਰਿਹਾ ਹੈ। ਉਨਾਂ ਇਹ ਵੀ ਦੱਸਿਆ ਭੀੜ ਵਾਲੀਆਂ ਥਾਂਵਾਂ ਤੋਂ ਐਮਰਜੈਂਸੀ ਮੌਕੇ ਮਰੀਜ਼ਾਂ ਨੂੰ ਲੈ ਕੇ ਆਉਣ ਲਈ ਤੈਨਾਤ 20 ਬਾਈਕ ਐਂਬੂਲੈਂਸਾਂ ਨੂੰ ਵੀ ਜਲਦ ਹੀ 40 ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਟੈਂਟ ਪ੍ਰਬੰਧਕਾਂ ਨੂੰ ਮੈਡੀਕਲ ਲਾਊਂਜ ਦੀ ਜਗਾ ਵਿਚ ਵਾਧਾ ਕਰਨ ਦੀ ਹਦਾਇਤ ਕਰਦਿਆਂ ਟੈਂਟ ਨੂੰ ਨਾਲ ਲੱਗਦੇ ਗੱਠੜੀ ਘਰ ਵੱਲ ਵਧਾਉਣ ਲਈ ਕਿਹਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਦਾ ਹਰ ਪੱਖੋਂ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle