ਜਸਮੀਤ ਕੌਰ ਬਦੇਸ਼ਾ ਨਿਊ ਸਾਊਥ ਵੇਲਜ਼ ਸੂਬੇ 'ਚ ਪੰਜਾਬੀ ਵਿਸ਼ੇ 'ਚੋਂ ਰਹੀ ਅੱਵਲ

ਸਿਡਨੀ, 18 ਦਸੰਬਰ (ਹਰਕੀਰਤ ਸਿੰਘ ਸੰਧਰ)-ਨਿਊ ਸਾਊਥ ਵੇਲਜ਼ ਸੂਬੇ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 'ਚੋਂ ਜਸਮੀਤ ਕੌਰ ਬਦੇਸ਼ਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਥੇ ਗੌਰਤਲਬ ਹੈ ਕਿ ਜਸਮੀਤ ਕੌਰ ਬਦੇਸ਼ਾ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 'ਚੋਂ 98.5 ਫੀਸਦੀ ਅੰਕ ਪ੍ਰਾਪਤ ਕੀਤੇ ਹਨ | ਜਸਮੀਤ ਕੌਰ ਬਦੇਸ਼ਾ ਦੇ ਪਿਤਾ ਸ: ਬਲਦੀਸ਼ ਸਿੰਘ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਸੈਂਟ ਮੈਰੀ ਸੀਨੀਅਰ ਹਾਈ ਸਕੂਲ ਵਿਚ ਪੜ੍ਹਦੀ ਜਸਮੀਤ ਦਾ ਪੜ੍ਹਾਈ ਦੇ ਨਾਲ-ਨਾਲ ਸਿੱਖੀ ਵਿਚ ਵੀ ਪੂਰਾ ਵਿਸ਼ਵਾਸ ਹੈ ਤੇ ਗੁਰੂ ਦੀ ਬਖਸ਼ਿਸ਼ ਨਾਲ ਦੁਮਾਲਾ ਸਜਾਉਂਦੀ ਹੈ | ਪੰਜਾਬੀ ਭਾਸ਼ਾ ਪ੍ਰਤੀ ਗੱਲ ਕਰਦਿਆਂ ਜਸਮੀਤ ਨੇ ਕਿਹਾ ਕਿ ਜੇਕਰ ਅਸੀਂ ਆਪਣੇ ਧਰਮ ਤੇ ਸੱਭਿਆਚਾਰਕ ਨਾਲ ਮਿਲ ਕੇ ਰਹਿਣਾ ਚਾਹੁੰਦੇ ਹਾਂ, ਤਾਂ ਮਾਂ ਬੋਲੀ ਪੰਜਾਬੀ ਸਿੱਖਣੀ ਬਹੁਤ ਜ਼ਰੂਰੀ ਹੈ | ਨਿਊ ਸਾਊਥ ਵੇਲਜ਼ ਦੀ ਪ੍ਰੀਮੀਅਰ ਨੇ ਜਸਮੀਤ ਨੂੰ ਪੰਜਾਬੀ ਵਿਸ਼ੇ ਵਿਚ ਅੱਵਲ ਰਹਿਣ 'ਤੇ ਵਿਸ਼ੇਸ਼ ਸਨਮਾਨ ਦਿੱਤਾ | ਉਨ੍ਹਾਂ ਪਿਛਲੇ ਦਿਨੀਂ ਪੰਜਾਬੀ ਭਾਸ਼ਾ ਨੂੰ ਉਚੇਰੀ ਪੜ੍ਹਾਈ ਵਿਚ ਵਾਧੂ ਵਿਸ਼ੇ ਵਜੋਂ ਮਾਨਤਾ ਮਿਲਣ 'ਤੇ ਵੀ ਸਾਰਿਆਂ ਨੂੰ ਵਧਾਈ ਦਿੱਤੀ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਜਾਨਲੇਵਾ ਪੁਲਿਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮਹਿੰਦਰ ਸਿੰਘ ਅਦਾਲਤ ਵਿੱਚ ਪੇਸ਼ ਹੋਇਆ। ਉਸਦਾ ਕਹਿਣਾ ਹੈ ਕਿ ਉਹ ਇਸ ਦੁਖਾਂਤ ਤੋਂ ਬਾਅਦ ਬਹੁਤ ਦੁਖੀ ਅਤੇ ਤਣਾਅ ਵਿੱਚ ਹੈ।