ਆਸਟ੍ਰੇਲੀਆ 'ਚ ਗੁਰਮਤਿ ਯੂਥ ਕੈਂਪ ਸਮਾਪਤ


ਸਿਡਨੀ, 27 ਦਸੰਬਰ (ਹਰਕੀਰਤ ਸਿੰਘ ਸੰਧਰ)-ਦਮਦਮੀ ਟਕਸਾਲ ਅਤੇ ਆਸਟ੍ਰੇਲੀਆ ਸਿੱਖ ਐਸੋਸੀਏਸ਼ਨ ਦੇ ਸਾਂਝੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸਿਡਨੀ ਵਿਚ ਗੁਰਮਤਿ ਯੂਥ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 18 ਸਾਲ ਤੱਕ ਦੇ ਬੱਚਿਆਂ ਨੂੰ ਗੁਰਬਾਣੀ ਕੰਠ ਤੇ ਕੀਰਤਨ ਦੇ ਨਾਲ-ਨਾਲ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹੀਦੀ ਸਬੰਧੀ ਵਿਸ਼ੇਸ਼ ਤੌਰ 'ਤੇ ਦੱਸਿਆ ਗਿਆ | 22 ਦਸੰਬਰ ਤੋਂ 26 ਦਸੰਬਰ ਤੱਕ ਚੱਲੇ ਇਸ ਕੈਂਪ ਵਿਚ ਸਿਡਨੀ ਦੇ ਨਾਲ-ਨਾਲ ਮੈਲਬੌਰਨ ਤੋਂ ਵੀ ਬੱਚਿਆਂ ਨੇ ਭਾਗ ਲਿਆ | ਪ੍ਰਬੰਧਕ ਅਮਰੀਕ ਸਿੰਘ,ਪਦਮਦੀਪ ਸਿੰਘ ਨੇ ਦੱਸਿਆ ਕਿ ਸੈਂਕੜੇ ਬੱਚਿਆਂ ਨੇ ਇਸ ਕੈਂਪ ਵਿਚ ਭਾਗ ਲੈ ਕੇ ਲਾਹਾ ਪ੍ਰਾਪਤ ਕੀਤਾ | 5 ਸਾਲ ਤੱਕ ਦੇ ਬੱਚਿਆਂ ਨੇ ਸਾਹਿਬਜ਼ਾਦਿਆਂ ਸਬੰਧੀ ਕਵੀਸ਼ਰੀ ਗਾ ਕੇ ਸ਼ਰਧਾਂਜਲੀ ਦਿੱਤੀ | ਬੱਚਿਆਂ ਨੂੰ ਦਸਤਾਰ ਬੰਨ੍ਹਣ ਦੀ ਵਿਸ਼ੇਸ਼ ਸਿਖਲਾਈ ਦਿੱਤੀ ਗਈ ਤੇ ਕੈਂਪ ਦੇ ਅਖੀਰਲੇ ਦਿਨ ਸਾਰੇ ਬੱਚੇ ਦਸਤਾਰ ਸਜਾ ਕੇ ਆਏ | ਪੰਜਾਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਪ੍ਰਚਾਰਕ ਅਤੇ ਰਾਗੀ ਸਿੰਘਾਂ ਨੇ ਸਿੱਖ ਧਰਮ ਸਬੰਧੀ ਵਿਸ਼ੇਸ਼ ਦੀਵਾਨ ਸਜਾਏ | ਭਾਈ ਅਮਰੀਕ ਸਿੰਘ ਨੇ ਦੱਸਿਆ ਕਿ ਅਗਲਾ ਕੈਂਪ ਅਪ੍ਰੈਲ ਵਿਚ ਸਜਾਇਆ ਜਾਵੇਗਾ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle