ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ


ਸਰਾਏ ਅਮਾਨਤ ਖਾਂ, 28 ਜਨਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ 'ਚ ਵਾਲੀਬਾਲ ਦੇ ਮੈਦਾਨ 'ਚ ਨੈੱਟ ਲਗਾਉਣ ਤੋਂ ਹੋਏ ਝਗੜੇ 'ਚ ਕੁਝ ਨੌਜਵਾਨਾਂ ਵਲੋਂ ਤਿੰਨ ਨੌਜਵਾਨਾਂ ਦੇ ਘਰਾਂ 'ਚ ਜਾ ਕੇ ਉਨ੍ਹਾਂ ਨੂੰ ਗੋਲੀਆਂ ਮਾਰੀਆਂ ਗਈਆਂ, ਜਿਸ ਦੌਰਾਨ ਤਿੰਨੇ ਨੌਜਵਾਨ ਜ਼ਖ਼ਮੀ ਹੋ ਗਏ। ਪੀੜਤ ਨੌਜਵਾਨਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਪੁੱਤਰ ਸਾਹਿਬ ਸਿੰਘ ਅਤੇ ਗਗਨਦੀਪ ਸਿੰਘ ਪੁੱਤਰ ਦਲਬੀਰ ਦੇ ਰੂਪ 'ਚ ਹੋਈ ਹੈ। ਤਿੰਨਾਂ ਨੌਜਵਾਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਕਸੇਲ ਵਿਖੇ ਦਾਖ਼ਲ ਕਰਾਇਆ ਗਿਆ ਹੈ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ 'ਚ ਜਾਂਚ ਕੀਤੀ ਜਾ ਰਹੀ ਹੈ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਜਾਨਲੇਵਾ ਪੁਲਿਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮਹਿੰਦਰ ਸਿੰਘ ਅਦਾਲਤ ਵਿੱਚ ਪੇਸ਼ ਹੋਇਆ। ਉਸਦਾ ਕਹਿਣਾ ਹੈ ਕਿ ਉਹ ਇਸ ਦੁਖਾਂਤ ਤੋਂ ਬਾਅਦ ਬਹੁਤ ਦੁਖੀ ਅਤੇ ਤਣਾਅ ਵਿੱਚ ਹੈ।