98 ਸਾਲਾਂ ਭਾਰਤੀ ਔਰਤ ਨੂੰ ਆਸਟ੍ਰੇਲੀਆ 'ਚੋਂ ਦਿੱਤਾ ਜਾਵੇਗਾ ਦੇਸ਼ ਨਿਕਾਲਾ


ਮੈਲਬੌਰਨ, 22 ਜਨਵਰੀ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ 'ਚ ਪਿਛਲੇ 12 ਸਾਲਾਂ ਤੋਂ ਰਹਿ ਰਹੀ ਬਜ਼ੁਰਗ ਔਰਤ ਨੂੰ ਵੀਜ਼ਾ ਦੇਣ ਤੋਂ ਇਨਕਾਰ ਕੀਤਾ ਗਿਆ ਹੈ ਕਿਉਂਕਿ ਉਹ ਇੱਥੋਂ ਦੀ ਸਿਹਤ ਪ੍ਰਣਾਲੀ 'ਤੇ ਵਿੱਤੀ ਬੋਝ ਪਾਵੇਗੀ | 98 ਸਾਲਾਂ ਦੀ ਇਹ ਔਰਤ, ਜਿਸ ਨੂੰ ਭਾਰਤ ਭੇਜਣ ਦੀ ਧਮਕੀ ਦਿੱਤੀ ਗਈ ਹੈ ਕਿ ਜੇਕਰ ਉਹ ਇੱਥੇ ਰਹੇਗੀ ਤਾਂ ਉਹ ਬਹੁਤ ਮਹਿੰਗੀ ਪੈ ਸਕਦੀ ਹੈ | ਭਾਰਤੀ ਔਰਤ ਜੋ ਕਿ 2007 'ਚ ਗੋਆ ਤੋਂ ਇੱਥੇ ਆਈ ਸੀ ਤੇ ਉਸ ਨੂੰ ਉਸ ਸਮੇਂ ਟੂਰਿਸਟ ਵੀਜ਼ਾ ਮਿਲਿਆ ਸੀ ਅਤੇ ਉਸ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਪ੍ਰੀਜ਼ਿੰਗ ਵੀਜ਼ਾ ਲਿਆ ਗਿਆ ਸੀ | ਇਕ ਅੰਗਰੇਜ਼ੀ ਦੀ ਅਖ਼ਬਾਰ ਦੀ ਰਿਪੋਰਟ ਅਨੁਸਾਰ 12 ਸਾਲਾਂ ਦੇ ਇੰਤਜ਼ਾਰ ਪਿੱਛੋਂ ਉਸ ਨੂੰ ਨਵੰਬਰ 2019 'ਚ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਜਦੋਂ ਇੰਮੀਗ੍ਰੇਸ਼ਨ ਵਿਭਾਗ ਵਲੋਂ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਅਤੇ ਕਿਹਾ ਕਿ ਜੇਕਰ ਉਹ ਇੱਥੇ ਰਹਿੰਦੀ ਹੈ ਤਾਂ ਉਸ ਦੀ ਦੇਖਭਾਲ ਇਸ ਦੇਸ਼ ਲਈ ਕਾਫ਼ੀ ਮਹਿੰਗੀ ਪਵੇਗੀ | ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਮਰਥਨ ਲਈ ਆਨਲਾਈਨ ਪਟੀਸ਼ਨ ਸਥਾਪਤ ਕੀਤੀ ਹੈ |
ਉਸ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਭਾਰਤ 'ਚ ਇਸ ਉਮਰ 'ਚ ਕਿਸ ਤਰ੍ਹਾਂ ਰਹੇਗੀ, ਜਦੋਂ ਅਸੀਂ ਸਾਰੇ ਇੱਥੇ ਹਾਂ | ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਕਈ ਹੋਰ ਮਾਪੇ ਵੀ ਹੋ ਸਕਦੇ ਹਨ, ਜੋ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਬਜ਼ੁਰਗ ਇਨ੍ਹਾਂ ਦੇ ਸਿਹਤ ਸਿਸਟਮ 'ਚ ਅਸਫ਼ਲ ਹੋ ਜਾਂਦਾ ਹੈ ਤਾਂ ਉਸ ਨੂੰ ਦੇਸ਼ ਨਿਕਾਲੇ ਦੀ ਧਮਕੀ ਦਿੱਤੀ ਜਾਂਦੀ ਹੈ, ਇਹ ਕਿੱਥੋਂ ਤੱਕ ਵਾਜਬ ਹੈ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle