ਲਾਕਡਾਊਨ ਦੌਰਾਨ ਜਨਮੇ ਜੁੜਵਾ ਬੱਚੇ, ਮਾਂ ਨੇ ਰੱਖੇ ਨਾਂ 'ਕੋਰੋਨਾ-ਕੋਵਿਡ'

 ਰਾਏਪੁਰ-ਖਤਰਨਾਕ ਕੋਰੋਨਾਵਾਇਰਸ ਕਾਰਨ ਪੂਰੇ ਦੇਸ਼ 'ਚ ਡਰ ਦਾ ਮਾਹੌਲ ਹੈ। ਸਰਕਾਰ ਨੇ ਇਸ 'ਤੇ ਕਾਬੂ ਪਾਉਣ ਲਈ 14 ਅਪ੍ਰੈਲ ਤੱਕ ਲਾਕਡਾਊਨ ਕਰ ਦਿੱਤਾ ਸੀ। ਇਸ ਦੌਰਾਨ ਬੀਤੇ 27 ਮਾਰਚ ਨੂੰ ਰਾਏਪੁਰ ਦੇ ਅੰਬੇਡਕਰ ਹਸਪਤਾਲ 'ਚ ਇਕ ਔਰਤ ਨੇ ਜੁੜਵਾ ਬੱਚਿਆਂ ਨੂੰ ਜਨਮ ਦਿੱਤਾ। ਲੋਕਾਂ ਦੇ ਮਨ ਤੋਂ ਮਹਾਮਾਰੀ ਦੇ ਡਰ ਨੂੰ ਦੂਰ ਕਰਨ ਲਈ ਜੁੜਵਾ ਬੱਚਿਆ ਦੀ ਮਾਂ ਅਤੇ ਉਸ ਦੇ ਪਰਿਵਾਰ ਨੇ ਬੱਚਿਆਂ ਦਾ ਨਾਂ ਕੋਰੋਨਾ ਅਤੇ ਕੋਵਿਡ ਰੱਖ ਦਿੱਤਾ। 

ਜੁੜਵਾ ਬੱਚਿਆਂ ਦੀ ਮਾਂ ਪ੍ਰੀਤੀ ਵਰਮਾ ਨੇ ਦੱਸਿਆ ਹੈ ਕਿ ਇਸ ਸਮੇਂ ਪੂਰਾ ਦੇਸ਼ ਕੋਰੋਨਾ ਖਿਲਾਫ ਜੰਗ ਲੜ ਰਿਹਾ ਹੈ। ਭਾਰਤ ਦੇ ਇਤਿਹਾਸ 'ਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਜਦੋਂ ਯਾਤਰੀ ਟ੍ਰੇਨਾਂ ਦੀ ਆਵਾਜਾਈ ਵੀ ਬੰਦ ਕਰ ਦਿੱਤੀ ਗਈ ਹੈ ਅਤੇ ਲੋਕ ਘਰਾਂ 'ਚ ਬੰਦ ਹਨ। ਅਜਿਹੇ 'ਚ ਮੇਰੇ ਲਈ 27 ਮਾਰਚ ਦੀ ਰਾਤ ਵਿਸ਼ੇਸ਼ ਮਹੱਤਵ ਰੱਖਦਾ ਹੈ, ਜਦੋਂ ਇਕ ਪਾਸੇ ਜਿੱਥੇ ਲੋਕ ਕੋਰੋਨਾਵਾਇਰਸ ਤੋਂ ਪਰੇਸ਼ਾਨ ਸੀ ਅਤੇ ਦੂਜੇ ਪਾਸੇ ਉਸ ਦੇ ਘਰ ਜੁੜਵਾ ਬੱਚਿਆ ਦਾ ਜਨਮ ਹੋਇਆ ਹੈ। ਪਰਿਵਾਰ ਸਮੇਤ ਜੁੜਵਾ ਬੱਚਿਆ ਦੇ ਮਾਤਾ-ਪਿਤਾ ਨੇ ਕੁੜੀ ਦਾ ਨਾਂ ਕੋਰੋਨਾ ਅਤੇ ਮੁੰਡੇ ਦਾ ਨਾਂ ਕੋਵਿਡ ਰੱਖਿਆ ਹੈ।

ਦੱਸਣਯੋਗ ਹੈ ਕਿ ਦੇਸ਼ 'ਚ ਹੁਣ ਤੱਕ ਇਸ ਖਤਰਨਾਕ ਵਾਇਰਸ ਕਾਰਨ 35 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1,300 ਤੋਂ ਵਧੇਰੇ ਲੋਕ ਇਸ ਵਾਇਰਸ ਦੀ ਲਪੇਟ 'ਚ ਆ ਚੁੱਕੇ ਹਨ। ਇਹ ਵੀ ਦੱਸਿਆ ਜਾਂਦਾ ਹੈ ਕਿ 24 ਮਾਰਚ ਨੂੰ 21 ਦਿਨਾਂ ਦਾ ਲਾਕ ਡਾਊਨ ਸ਼ੁਰੂ ਹੋਇਆ ਹੈ, ਜੋ ਕਿ 14 ਅਪ੍ਰੈਲ ਤੱਕ ਜਾਰੀ ਰਹੇਗਾ

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle