ਵਿਨੀਪੈੱਗ, 27 ਫਰਵਰੀ (ਸਰਬਪਾਲ ਸਿੰਘ)-ਪਿਛਲੇ ਦਿਨੀਂ ਪ੍ਰਸਿੱਧ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਜਾਰੀ ਕੀਤੀ ਗਈ ਇਕ ਵੀਡੀਓ, ਜਿਸ ਵਿਚ ਉਨ੍ਹਾਂ ਦੁਆਰਾ ਭਾਈ ਅਮਰੀਕ ਸਿੰਘ ਅਜਨਾਲਾ ਤੇ ਹੋਰ ਜਥੇਬੰਦੀਆਂ ਵਲੋਂ ਉਨ੍ਹਾਂ ਦੇ ਦੀਵਾਨਾਂ ਦੌਰਾਨ ਲਗਾਤਾਰ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦਾ ਹਵਾਲਾ ਦਿੰ ਦਿਆਂ ਕਿਹਾ ਗਿਆ ਸੀ ਕਿ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਦੀਵਾਨਾਂ ਦੌਰਾਨ ਕੋਈ ਵੀ ਅਣ-ਸੁਖਾਵੀਂ ਘਟਨਾ ਵਾਪਰੇ ਜਿਸ ਦੇ ਚਲਦਿਆਂ ਉਨ੍ਹਾਂ ਵਲੋਂ ਦੁਨੀਆ ਭਰ ਵਿਚ ਆਪਣੇ ਦੀਵਾਨ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਸੀ | ਉਨ੍ਹਾਂ ਦੁਆਰਾ ਲਏ ਗਏ ਇਸ ਫ਼ੈਸਲੇ ਦੀ ਪ੍ਰੋੜ੍ਹਤਾ ਕਰਨ ਲਈ ਸਿੱਖ ਲਰਨਿੰਗ ਸੈਂਟਰ ਵਿਨੀਪੈੱਸ ਦੇ ਮੈਂਬਰਾਂ ਵਲੋਂ ਸੁਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਇਕ ਅਹਿੰਮ ਮੀਟਿੰਗ ਕੀਤੀ ਗਈ, ਜਿਸ ਵਿਚ ਵਿਨੀਪੈੱਗ ਰਹਿੰਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਪੁਰਜ਼ੋਰ ਹਮਾਇਤ ਕਰਨ ਦਾ ਫ਼ੈਸਲਾ ਲਿਆ | ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂ, ਗੁਰਦੀਪ ਸਿੰਘ, ਗੁਰਵਿੰਦਰ ਸਿੰਘ ਰੰਧਾਵਾ, ਤਰਲੋਚਨ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ ਪਵਨਦੀਪ ਸਿੰਘ, ਜਸਮਿੰਦਰ ਸਿੰਘ ਤੇ ਹੋਰ ਹਾਜ਼ਰ ਸਨ |